Breaking: ਸਕੂਲ ਜਾ ਰਹੀ ਵਿਦਿਆਰਥਣ ਨੂੰ ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 5 ਅਗਸਤ 2024-ਅੱਜ ਇੱਥੋਂ ਨੇੜਲੇ ਪਿੰਡ ਲੋਹਗੜ੍ਹ ਫਿੱਡੇ ਵਿਖੇ ਤੇਜ਼ ਰਫ਼ਤਾਰ ਟਰੱਕ ਨੇ ਸਕੂਲ ਜਾ ਰਹੀ ਵਿਦਿਆਰਥਣ ਨਵਨੀਤ ਕੌਰ ਨੂੰ ਤੇਜ਼ ਰਫ਼ਤਾਰ ਟਰੱਕ ਨੇ ਦਰੜ ਦਿੱਤਾ। ਵਿਦਿਆਰਥਣ ਦੀ ਮੌਕੇ ਤੇ ਹੀ ਮੌਤ ਹੋ ਗਈ। ਵਿਦਿਆਰਥਣ ਦੇ ਪਿਤਾ ਸੁਰਿੰਦਰ ਸਿੰਘ ਨੇ ਦਸਿਆ ਕਿ ਉਸ ਦੀ ਲੜਕੀ ਨਵਨੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਦੀਮਾਜਰਾ ਵਿਖੇ ਗਿਆਰਵੀਂ ਜਮਾਤ ਵਿਚ ਪੜ੍ਹਦੀ ਸੀ, ਜੌ ਕਿ ਆਪਣੀਆਂ ਦੋ ਹੋਰ ਸਹੇਲੀਆਂ ਨਾਲ ਸਾਈਕਲ ਤੇ ਸਕੂਲ ਜਾ ਰਹੀ ਸੀ।
ਉਸ ਨੇ ਦਸਿਆ ਕਿ ਅੰਬੂਜਾ ਫੈਕਟਰੀ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਨਵਨੀਤ ਕੌਰ ਦੇ ਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਕਾਫੀ ਦੂਰ ਤੱਕ ਘੜੀਸਦਾ ਹੋਇਆ ਲੈ ਗਿਆ, ਜਦੋਂ ਕਿ ਆਪੋ ਆਪਣੇ ਸਾਈਕਲਾਂ ਤੇ ਜਾ ਰਹੀਆਂ ਦੋ ਹੋਰ ਵਿਦਿਆਰਥਣਾਂ ਹਾਦਸੇ ਤੋਂ ਮਸਾਂ ਹੀ ਬਚੀਆਂ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਂਕੀ ਘਨੌਲੀ ਦੇ ਇੰਚਾਰਜ ਹਰਮੇਸ਼ ਕੁਮਾਰ ਨੇ ਆਪਣੀ ਟੀਮ ਸਮੇਤ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ।