CM ਮਾਨ ਅੱਜ 443 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ
ਮੁੱਖ ਮੰਤਰੀ ਭਗਵੰਤ ਮਾਨ ਦਾ ਮਿਸ਼ਨ ਰੁਜ਼ਗਾਰ
ਪੁਲਿਸ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾਣਗੇ
ਪ੍ਰੋਗਰਾਮ ਦੁਪਹਿਰ 1 ਵਜੇ ਫਿਲੌਰ ਪੀ.ਪੀ.ਏ ਗਰਾਊਂਡ 'ਚ ਕੀਤਾ ਜਾਵੇਗਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਅਤੇ ਜਲੰਧਰ ਦੇ ਦੌਰੇ 'ਤੇ ਹਨ। ਉਹ ਸਵੇਰੇ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਵਣ ਮਹੋਤਸਵ ਸਮਾਗਮ ਵਿੱਚ ਸ਼ਿਰਕਤ ਕਰਨਗੇ। ਜਦੋਂਕਿ ਬਾਅਦ ਦੁਪਹਿਰ ਫਿਲੌਰ ਪਹੁੰਚਣਗੇ। ਜਿੱਥੇ ਉਹ ਪੁਲਿਸ ਵਿਭਾਗ ਵਿੱਚ ਭਰਤੀ ਹੋਣ ਵਾਲੇ 443 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮੁੱਖ ਮੰਤਰੀ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।