← ਪਿਛੇ ਪਰਤੋ
ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਕਿਸਾਨਾਂ ਨਾਲ ਮੀਟਿੰਗ ਚੰਡੀਗੜ੍ਹ : ਖੇਤੀ ਨੀਤੀ ਸਮੇਤ ਅੱਠ ਮੁੱਦਿਆਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਚੰਡੀਗੜ੍ਹ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅੱਜ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਮੀਟਿੰਗ ਬਾਅਦ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਰਕਾਰੀ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦਾ ਕਹਿਣਾ ਹੈ ਕਿ ਸੰਘਰਸ਼ ਸਬੰਧੀ ਸਾਰੀ ਸਥਿਤੀ ਅੱਜ ਦੀ ਮੀਟਿੰਗ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।
Total Responses : 107