PU ਵਿਦਿਆਰਥੀ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ
ਹਰਸ਼ਬਾਬ ਸਿੱਧੂ
ਚੰਡੀਗੜ੍ਹ, 5 ਸਤੰਬਰ, 2024: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਲਈ ਵੱਖ-ਵੱਖ ਵਿਭਾਗਾਂ ਵਿੱਚ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਵਾਰ ਯੂਨੀਵਰਸਿਟੀ ਵਿੱਚ 15,854 ਯੋਗ ਵੋਟਰ ਹਨ ਅਤੇ ਪੋਲਿੰਗ ਲਈ ਪ੍ਰਸ਼ਾਸਨ ਵੱਲੋਂ 306 ਬੈਲਟ ਬਾਕਸਾਂ ਵਾਲੇ 182 ਪੋਲਿੰਗ ਬੂਥ ਬਣਾਏ ਗਏ ਹਨ। ਵੋਟਿੰਗ ਤੋਂ ਬਾਅਦ ਬੈਲਟ ਬਕਸਿਆਂ ਨੂੰ ਜਿਮਨੇਜ਼ੀਅਮ ਹਾਲ ਵਿੱਚ ਗਿਣਤੀ ਲਈ ਸ਼ਿਫਟ ਕਰ ਦਿੱਤਾ ਜਾਵੇਗਾ। ਇਸ ਵਾਰ ਪ੍ਰਧਾਨ ਦੇ ਅਹੁਦੇ ਲਈ ਤਿੰਨ ਔਰਤਾਂ ਸਮੇਤ ਅੱਠ ਉਮੀਦਵਾਰ ਚੋਣ ਲੜ ਰਹੇ ਹਨ।