ਪਾਕਿਸਤਾਨ ਤੋਂ ਨਸ਼ਾ ਮੰਗਵਾ ਕੇ ਭਾਰਤ ਸਪਲਾਈ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ
ਗੁਰਪ੍ਰੀਤ ਸਿੰਘ
- ਤਿੰਨਾਂ ਵਿਅਕਤੀਆਂ ਦੇ ਕੋਲੋਂ 2 ਕਿਲੋ 07 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਪੁਲਿਸ ਨੇ ਕੀਤਾ ਬਰਾਮਦ
ਅੰਮ੍ਰਿਤਸਰ, 5 ਸਤੰਬਰ 2024 - ਪੰਜਾਬ ਵਿੱਚ ਵੱਧ ਰਹੇ ਨਸ਼ੇ ਦਾ ਸਭ ਤੋਂ ਵੱਡਾ ਕਾਰਨ ਹੈ ਕਿ ਅੱਜ ਵੀ ਪਾਕਿਸਤਾਨ ਤੋਂ ਵੱਡੀ ਗਿਣਤੀ ਵਿੱਚ ਨਸ਼ਾ ਭਾਰਤ ਆ ਰਿਹਾ ਹੈ ਜਿਸ ਨੂੰ ਲੈ ਕੇ ਬੀਐਸਐਫ ਅਤੇ ਪੰਜਾਬ ਪੁਲਿਸ ਇਸ ਨਸ਼ੇ ਨੂੰ ਰੋਕਣ ਲਈ ਲਗਾਤਾਰ ਹੀ ਸਰਚ ਆਪਰੇਸ਼ਨ ਕਰ ਰਹੀ ਹੈ ਤੇ ਨਸ਼ਾ ਤਸਕਰਾਂ ਖਿਲਾਫ ਨਕੇਲ ਕਸ ਰਹੀ ਹੈ। ਜਿਸ ਦੇ ਚਲਦੇ ਅੰਮ੍ਰਿਤਸਰ ਦਿਹਾਤੀ ਥਾਣਾ ਲੋਪੋਕੇ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਉਹਨਾਂ ਨੇ ਪਾਕਿਸਤਾਨ ਤੋਂ ਨਸ਼ਾ ਮੰਗਾ ਕੇ ਭਾਰਤ ਵੇਚਣ ਵਾਲੇ ਤਿੰਨ ਨੌਜਵਾਨਾਂ ਨੂੰ ਦੋ ਕਿਲੋ 60 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਥਾਣਾ ਲੋਪੋਕੇ ਦੀ ਪੁਲਿਸ ਨੇ ਗੁਪਤ ਸੂਚਨਾ ਮਿਲੀ ਕਿ ਲਵਪ੍ਰੀਤ ਸਿੰਘ ਜਸਬੀਰ ਸਿੰਘ ਅਤੇ ਜਸਕਰਨ ਸਿੰਘ ਤਿੰਨੋ ਵਿਅਕਤੀ ਮਿਲ ਕੇ ਪਾਕਿਸਤਾਨ ਤੋਂ ਹੈਰਾਨ ਮੰਗਵਾ ਕੇ ਅੱਗੇ ਸਪਲਾਈ ਕਰਦੇ ਹਨ ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਲੋਪੋਕੇ ਦੀ ਪੁਲਿਸ ਨੇ ਲਵਪ੍ਰੀਤ ਸਿੰਘ ਜਸਬੀਰ ਸਿੰਘ ਅਤੇ ਜਸਕਰਨ ਸਿੰਘ ਨੂੰ ਦੋ ਕਿਲੋ ਸੱਤ ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਪੁਲਿਸ ਨੇ ਦੱਸਿਆ ਆਰੋਪੀਆਂ ਖਿਲਾਫ ਐਨਡੀਪੀਐਸ ਐਕਟ ਅਧੀਨ ਥਾਣਾ ਲੋਪੋਕੇ ਵਿਖੇ ਮਾਮਲਾ ਦਰਜ ਕਰ ਲਿੱਤਾ ਹੈ।
ਚੰਗੀ ਤਰੀਕੇ ਨਾਲ ਇਹਨਾਂ ਦੇ ਫੋਰਵਰਡ ਤੇ ਬੈਕਵਰਡ ਲਿੰਕ ਵੀ ਖੰਗਾਲੇ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਐਸਐਸਪੀ ਦੇ ਹਾਥੀ ਨੇ ਕਿਹਾ ਕਿ ਰੂਪੀਆਂ ਦੀ ਕਮਾਈ ਨਾਲ ਬਣੀ ਪ੍ਰੋਪਟੀ ਦੀ ਵੀ ਤਸਦੀਕ ਕੀਤੀ ਜਾ ਰਹੀ ਹੈ ਜੇਕਰ ਕੋਈ ਵੀ ਪ੍ਰੋਪਰਟੀ ਇਹਨਾਂ ਦੀ ਨਸ਼ਾ ਵੇਚਣ ਤੋਂ ਬਾਅਦ ਬਣਾਈ ਗਈ ਹੈ ਤਾਂ ਉਸਨੂੰ ਵੀ ਫਰੀਜ ਕਰਵਾਇਆ ਜਾਵੇਗਾ ।
ਇਥੇ ਜ਼ਿਕਰ ਯੋਗ ਹੈ ਕਿ ਪਾਕਿਸਤਾਨ ਵੱਲੋਂ ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਹੀ ਨਸ਼ੇ ਦੀਆਂ ਵੱਡੀਆਂ ਖੇਪਾਂ ਭਾਰਤ ਵੱਲ ਭੇਜੀਆਂ ਜਾਂਦੀਆਂ ਹਨ ਹਾਲਾਂਕਿ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਮੇਂ-ਸਮੇਂ ਤੇ ਸਰਚ ਆਪਰੇਸ਼ਨ ਕਰਕੇ ਇਹਨਾਂ ਨਸ਼ੇ ਦੀਆਂ ਖੇਪਾਂ ਨੂੰ ਬਰਾਮਦ ਵੀ ਕੀਤਾ ਜਾਂਦਾ ਹੈ ਲੇਕਿਨ ਪਾਕਿਸਤਾਨ ਆਪਣੀਆਂ ਕੋਜਿਆ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਤੇ ਭਾਰਤ ਵਿੱਚ ਨਸ਼ਾ ਭੇਜ ਰਿਹਾ ਹੈ ਹਾਲਾਂਕਿ ਪੰਜਾਬ ਪੁਲਿਸ ਵਾਲੇ ਇਸ ਵਾਰ ਫਿਰ ਤੋਂ ਕਾਰਵਾਈ ਕਰਦੇ ਹੋਏ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ।