ਰੈਗੂਲਰ ਅਤੇ ਪਾਰਟ ਟਾਈਮ ਕੰਮ ਕਰਨ ਲਈ 20 ਸਤੰਬਰ ਨੂੰ ਲੜਕੇ/ਲੜਕੀਆਂ ਦੀ ਕੀਤੀ ਜਾਵੇਗੀ ਚੋਣ
ਰੋਹਿਤ ਗੁਪਤਾ
ਗੁਰਦਾਸਪੁਰ, 18 ਸਤੰਬਰ 2024- ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 20 ਸਤੰਬਰ 2024 ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ SBI Credit Card,ICICI Bank ਅਤੇ Muthoot Micro Finance Ltd ਗੁਰਦਾਸਪੁਰ ਵੱਲੋਂ Sales Executive, Relationship officer, ਬ੍ਰਾਂਚ ਮੈਨੇਜਰ, ਟੈਲੀਕਾਲਰ, ਰਿਲੈਸ਼ਨਸ਼ੀਪ ਮੈਨੇਜਰ ਅਤੇ ਲੋਨ ਪਰੋਵਾਇਡਰ ਨੋਕਰੀ ਲਈ ਕੰਪਨੀ ਵਿੱਚ ਰੈਗੂਲਰ ਅਤੇ ਪਾਰਟ ਟਾਈਮ ਕੰਮ ਕਰਨ ਲਈ ਖਾਲੀ ਅਸਾਮੀਆਂ ਵਾਸਤੇ ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਇਹਨਾਂ ਵੱਖ-ਵੱਖ ਅਸਾਮੀਆਂ ਲਈ ਯੋਗਤਾ 10ਵੀਂ, 12ਵੀਂ ਪਾਸ, ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ। ਇਹਨਾਂ ਕੰਪਨੀਆਂ ਦੇ ਵਿੱਚ ਇੰਟਰਵਿਊ ਦੇਣ ਲਈ ਉਮਰ ਦੀ ਹੱਦ 21 ਤੋਂ 37 ਸਾਲ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਪ੍ਰਾਰਥੀਆਂ ਨੂੰ ਵੱਖ-ਵੱਖ ਕੰਪਨੀਆਂ ਵਲੋਂ ਯੋਗਤਾ ਅਨੁਸਾਰ 12000 ਤੋਂ 15000 ਤੱਕ ਸੈਲਰੀ ਦਾ ਪੈਕਜ ਦਿੱਤਾ ਜਾਵੇਗਾ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਕਿਹਾ ਕਿ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਮਿਤੀ 20 ਸਤੰਬਰ 2024 ਨੂੰ ਦਿਨ ਸ਼ੁੱਕਰਵਾਰ ਵਾਲੇ ਦਿਨ ਆਪਣੇ ਅਸਲ ਦਸਤਾਵੇਜ ਦੀਆ ਕਾਪੀਆਂ, ਰੀਜੂਮ (ਸੀ.ਵੀ) ਅਤੇ 2 ਫੋਟੋਆਂ ਸਮੇਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰਬਰ-217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:30 ਵਜੇ ਤੱਕ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉੱਠਾਉਣ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਦੇ ਹੈਲਪਲਾਈਨ 9478727217 ਤੇ ਸਪੰਰਕ ਕਰ ਸਕਦੇ ਹਨ