Breaking: ਪੱਟੀ 'ਚ AAP ਲੀਡਰ ਦਾ ਗੋਲੀਆਂ ਮਾਰ ਕੇ ਕਤਲ
ਚੰਡੀਗੜ੍ਹ, 7 ਅਕਤੂਬਰ 2024- ਪੱਟੀ ਦੇ ਪਿੰਡ ਤਲਵੰਡੀ ਮੋਹਰ ਸਿੰਘ ਵਾਲਾ ਦੇ ਰਹਿਣ ਵਾਲੇ ਆਪ ਲੀਡਰ ਰਾਜਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਰਾਜਵਿੰਦਰ ਸਿੰਘ ਨੁੰ ਅਣਪਛਾਤੇ ਹਮਲਾਵਰਾਂ ਨੇ ਪਿੰਡ ਠੁੱਕਰਪੁਰਾ ਨੇੜੇ ਘੇਰ ਕੇ ਗੋਲੀਆਂ ਮਾਰ ਦਿੱਤੀਆਂ ਗਈਆਂ। ਦੂਜੇ ਪਾਸੇ, ਪੁਲਿਸ ਦੇ ਵੱਲੋਂ ਇਸ ਘਟਨਾ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।