ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (8 ਅਕਤੂਬਰ 2024)
ਬਿਲਾਵਲੁ ਮਹਲਾ ੫ ॥
ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ ॥ ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥ ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ ॥ ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥੨॥੬॥੭੦॥
ਮੰਗਲਵਾਰ, ੨੩ ਅੱਸੂ (ਸੰਮਤ ੫੫੬ ਨਾਨਕਸ਼ਾਹੀ) ੮ ਅਕਤੂਬਰ, ੨੦੨੪ (ਅੰਗ: ੮੧੮)ਪੰਜਾਬੀ
ਵਿਆਖਿਆ:ਬਿਲਾਵਲੁ ਮਹਲਾ ੫ ॥ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਮੈਂ ਪ੍ਰਭੂ ਦੇ ਚਰਨਾਂ ਵਿਚ ਨਿਵਾਸ ਪ੍ਰਾਪਤ ਕਰ ਲਿਆ ਹੈ (ਇਸ ਵਾਸਤੇ) ਉਸ (ਸਾਧ ਸੰਗਤਿ) ਤੋਂ ਕਦੇ ਪਰੇ ਨਹੀਂ ਭੱਜਦਾ । (ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਆਪਣੇ ਪ੍ਰਭੂ ਦਾ ਹਰ ਵੇਲੇ ਸਿਮਰਨ ਕਰ ਕੇ (ਅਜੇਹੀ ਅਵਸਥਾ ਤੇ ਪਹੁੰਚ ਗਿਆ ਹਾਂ ਕਿ ਮੇਰੇ ਅੰਦਰੋਂ) ਦੁੱਖਾਂ ਦਾ ਟਿਕਾਣਾ ਹੀ ਦੂਰ ਹੋ ਗਿਆ ਹੈ ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਮੈਂ (ਆਪਣੇ ਗੁਰੂ ਦੇ) ਚਰਨਾਂ ਤੋਂ ਸਦਕੇ ਜਾਂਦਾ ਹਾਂ । ਗੁਰੂ ਦਾ ਦਰਸਨ ਕਰ ਕੇ ਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ, ਤੇ ਮੇਰੇ ਅੰਦਰ ਸਾਰੇ ਆਨੰਦ, ਸਾਰੇ ਸੁਖ ਸਾਰੇ ਚਾਉ-ਹੁਲਾਰੇ ਬਣੇ ਰਹਿੰਦੇ ਹਨ ।੧।ਰਹਾਉ। ਹੇ ਨਾਨਕ! (ਆਖ—ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪ੍ਰਭੂ ਦੀਆਂ ਕਥਾ-ਕਹਾਣੀਆਂ, ਕੀਰਤਨ, ਸਿਫ਼ਤਿ-ਸਾਲਾਹ ਦੀ ਲਗਨ—ਇਹੀ ਮੇਰੀ ਜ਼ਿੰਦਗੀ ਦਾ ਨਿਸ਼ਾਨਾ ਬਣ ਗਏ ਹਨ । (ਗੁਰੂ ਦੀ ਮੇਹਰ ਨਾਲ) ਪ੍ਰਭੂ ਜੀ (ਮੇਰੇ ਉਤੇ) ਬਹੁਤ ਖ਼ੁਸ਼ ਹੋ ਗਏ ਹਨ, ਮੈਂ ਹੁਣ ਮਨ-ਮੰਗਿਆ ਫਲ ਪ੍ਰਾਪਤ ਕਰ ਰਿਹਾ ਹਾਂ ।੨।੬।੭੦।
BILAAVAL, FIFTH MEHL:
Remembering, remembering my God in meditation, the house of pain is removed. Joining the Saadh Sangat, the Company of the Holy, I have found peace and tranquility; I shall not wander away from there again. || 1 || I am devoted to my Guru; I am a sacrifice to His Feet. I am blessed with ecstasy, peace and happiness, gazing upon the Guru, and singing the Lord’s Glorious Praises. || 1 || Pause || This is my life’s purpose, to sing the Kirtan of the Lord’s Praises, and listen to the vibrations of the sound current of the Naad. O Nanak, God is totally pleased with me; I have obtained the fruits of my desires. || 2 || 6 || 70 ||
Tuesday, 23 Assu (Samvat 556 Nanakshahi) 8 October, 2024 (Page: 818)