ਬੱਸ ਸਟੈਂਡ ਵਿਖੇ ਟਰੈਫਿਕ ਨਿਯਮਾਂ ਸਬੰਧੀ ਲਗਾਇਆ ਸੈਮੀਨਾਰ
ਰੋਹਿਤ ਗੁਪਤਾ
ਗੁਰਦਾਸਪੁਰ, 10 ਅਕਤੂਬਰ - ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਡਰਾਈਵਰ, ਕੰਡਕਟਰ ਤੇ ਆਮ ਪਬਲਿਕ ਨੂੰ ਸ਼ਾਮਲ ਕਰਕੇ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਐਕਸੀਡੈਂਟਾ ਦੀ ਦਰ ਨੂੰ ਕਿਵੇਂ ਘਟਾਇਆ ਜਾ ਸਕਦਾ ਹੈ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਰਨ ਨਾਲ ਹੋਣ ਵਾਲੀਆਂ ਘਟਨਾਵਾਂ ਬਾਰੇ ਦੱਸਿਆ ਗਿਆ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ।
ਇਸ ਮੌਕੇ ਟਰੈਫਿਕ ਇੰਚਾਰਜ ਏ.ਐਸ.ਆਈ. ਜਸਵਿੰਦਰ ਸਿੰਘ ਦੱਸਿਆ ਕਿ ਅਣਪਛਾਤੇ ਵਹੀਕਲਜ਼ ਦੁਆਰਾ ਐਕਸੀਡੈਂਟ ਹੋਣ ਤੇ ਮੌਤ ਹੋ ਜਾਣ ਜਾਂ ਅਪਾਹਜ ਹੋਣ ਤੇ ਮਿਲਣ ਵਾਲੀ ਸਹਾਇਤਾ ਬਾਰੇ ਜਾਗਰੂਕ ਕੀਤਾ ਗਿਆ। ਰੋਡ ਲਾਈਨ ਰੋਡ ਸਾਈਨ ਬਾਰੇ ਜਾਣਕਾਰੀ ਦਿੱਤੀ ਗਈ ਨੈਸ਼ਨਲ ਹਾਈਵੇ ਉਪਰ ਪੈਦੇ ਬਲੈਕ ਸਪੋਰਟਸ ਬਾਰੇ ਦੱਸਿਆ ਗਿਆ ਹੈਲਪ ਲਾਈਨ ਨੰਬਰ 112,1033,1930 ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਏ.ਐਸ.ਆਈ.ਅਮਨਦੀਪ ਸਿੰਘ, ਅੱਡਾ ਇੰਨਚਾਰਜ ਹਰਦਿਆਲ ਸਿੰਘ ਮਾਨ, ਰਸ਼ਪਾਲ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਬਿਕਰਮ ਸਿੰਘ, ਆਦਿ ਨੇ ਹਿੱਸਾ ਲਿਆ।