ਸਿਹਤ ਵਿਭਾਗ ਫਾਜਿਲਕਾ ਵੱਲੋਂ ਮਨਾਇਆ ਗਿਆ ਵਿਸ਼ਵ ਦ੍ਰਿਸ਼ਟੀ ਦਿਵਸ
ਅੱਖਾਂ ਦੀ ਕਿਸੇ ਵੀ ਤਰ੍ਹਾ ਦੀ ਬਿਮਾਰੀ ਦਾ ਇਲਾਜ ਕਿਸੇ ਨੀਮ ਹਕੀਮ ਦੀ ਬਜਾਏ ਅੱਖਾਂ ਦੇ ਮਾਹਿਰ ਡਾਕਟਰ ਤੋਂ ਹੀ ਕਰਵਾਓ: ਡਾ ਐਰਿਕ
ਫਾਜਿਲਕਾ 10 ਅਕਤੂਬਰ
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਜੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਐਰਿਕ ਅਤੇ ਡਾ ਕਵਿਤਾ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਦੀਆਂ ਸਿਹਤ ਸੰਸਥਾਂਵਾਂ ਅਤੇ ਜਨਤਕ ਥਾਵਾਂ ਤੇ ਵਿਸ਼ਵ ਦ੍ਰਿਸ਼ਟੀ ਦਿਵਸ ਬੱਚਿਓ ਆਪਣੀਆਂ ਅੱਖਾਂ ਨੂੰ ਪਿਆਰ ਕਰੋ ਥੀਮ ਹੇਠ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਐਰਿਕ ਨੇ ਦੱਸਿਆ ਕਿ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਨੈਸ ਅਧੀਨ ਜਿਲ੍ਹਾ ਫਾਜਿਲਕਾ ਵਿੱਚ ਵੱਖ ਵੱਖ ਗਤੀਵਿਧੀਆਂ ਚੱਲ ਰਹੀਆਂ ਹਨ। ਉਹਨਾਂ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਆਮ ਲੋਕਾਂ ਨੂੰ ਅੱਖਾਂ ਦੀ ਬਿਮਾਰੀਆਂ ਤੋਂ ਬਚਣ ਅਤੇ ਉਹਨਾਂ ਦਾ ਇਲਾਜ ਕਿਹੜੇ ਕਿਹੜੇ ਹਸਪਤਾਲ ਵਿੱਚ ਹੁੰਦਾ ਹੈ, ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਕਿਹਾ ਕਿ ਵਿਸ਼ਵ ਦ੍ਰਿਸ਼ਟੀ ਦਿਵਸ ਹਰ ਸਾਲ ਅਕਤੂਬਰ ਮਹੀਨੇ ਦੇ ਦੂਸਰੇ ਵੀਰਵਾਰ ਮਨਾਇਆ ਜਾਂਦਾ ਹੈ।
ਇਸ ਦਿਨ ਸਬੰਧੀ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਗੁਰੂ ਹਰਕ੍ਰਿਸ਼ਨ ਆਈ ਟੀ ਆਈ ਫਾਜਿਲਕਾ ਵਿਖੇ ਕੀਤਾ ਗਿਆ।ਇਸ ਸਮੇਂ ਵਿਨੋਦ ਖੁਰਾਣਾ ਅਤੇ ਹਰਮੀਤ ਸਿੰਘ ਮਾਸ ਮੀਡੀਆ ਅਫ਼ਸਰ ਨੇ ਅੱਖਾਂ ਦੀ ਬਿਮਾਰੀਆਂ ਅਤੇ ਅੱਖਾਂ ਦਾਨ ਕਰਨ ਸਬੰਧੀ ਜਾਗਰੂਕ ਕੀਤਾ। ਉਹਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਅਤੇ ਬੱਚਿਆਂ ਦੀ ਸਮੇਂ ਸਮੇਂ ਨਿਗਾਹ ਦੀ ਜਾਂਚ ਮਾਹਿਰ ਡਾਕਟਰ ਤੋਂ ਕਰਵਾਉਂਦੇ ਰਹਿਣ ਤਾਂ ਜੋ ਉਸ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕੇ ਅਤੇ ਜੇਕਰ ਐਨਕ ਦੀ ਜਰੂਰਤ ਹੋਵੇ ਤਾਂ ਉਸ ਨੂੰ ਐਨਕ ਲਗਾਈ ਜਾ ਸਕੇ।
ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਐਨਕਾਂ ਸਿਹਤ ਵਿਭਾਗ ਵੱਲੋਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਹਰੇਕ ਵਰਗ ਉਮਰ ਦੇ ਲੋਕਾਂ ਨੂੰ ਹਰ ਸਾਲ ਆਪਣੀਆਂ ਅੱਖਾਂ ਦਾ ਚੈੱਕਅਪ ਮਾਹਿਰ ਡਾਕਟਰ ਤੋਂ ਕਰਵਾਉਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਤਕਲੀਫ਼ ਹੋਣ ਤੇ ਸਮੇਂ ਸਿਰ ਇਲਾਜ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ ਅੱਖਾਂ ਦੇ ਚਿੱਟੇ ਮੋਤੀਏ ਦੇ ਅਪ੍ਰੇਸ਼ਨ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਉਹਨਾਂ ਅਪੀਲ ਕੀਤੀ ਕਿ ਆਪਣੇ ਪਰਿਵਾਰ ਅਤੇ ਆਪਣੇ ਆਲੇ ਦੁਆਲੇ ਦੇ ਬਜੁਰਗਾਂ ਨੂੰ ਮੋਤੀਏ ਦੇ ਅਪ੍ਰੇਸ਼ਨ ਕਰਵਾਉਣ ਲਈ ਉਤਸ਼ਾਹਿਤ ਕਰਨ ਅਤੇ ਹਸਪਤਾਲ ਜਾਣ ਵਿੱਚ ਉਹਨਾਂ ਦੀ ਮੱਦਦ ਕਰੋ। ਉਹਨਾਂ ਦਿਵਾਲੀ ਪ੍ਰਦੂਸ਼ਣ ਰਹਿਤ ਅਤੇ ਪਟਾਖੇ ਨਾ ਚਲਾਉਣ ਦੀ ਅਪੀਲ ਕੀਤੀ।
ਉਹਨਾਂ ਕਿਹਾ ਕਿ ਬੱਚਿਆਂ ਨੂੰ ਆਪਣੀ ਦੇਖਰੇਖ ਵਿੱਚ ਹੀ ਪਟਾਖੇ ਚਲਾਉਣ ਦਿਓ। ਉਹਨਾਂ ਕਿਹਾ ਕਿ ਘਰ ਵਿੱਚ ਨੁਕੀਲੀਆਂ ਚੀਜਾਂ ਬੱਚਿਆਂ ਤੋਂ ਦੂਰ ਰੱਖੀਆਂ ਜਾਣ। ਅੱਖਾਂ ਦੀ ਕਿਸੇ ਤਰ੍ਹਾ ਦੀ ਬਿਮਾਰੀ ਦਾ ਇਲਾਜ ਕਿਸੇ ਨੀਮ ਹਕੀਮ ਤੋਂ ਨਹੀਂ ਕਰਵਾਉਣਾ ਚਾਹੀਦਾ ਸਗੋਂ ਅੱਖਾਂ ਦੇ ਮਾਹਿਰ ਡਾਕਟਰ ਤੋਂ ਹੀ ਕਰਵਾਉਣਾ ਚਾਹੀਦਾ ਹੈ। ਇਸ ਸਮੇਂ ਪ੍ਰਿੰਸੀਪਲ ਰਾਕੇਸ਼ ਭੂਸਰੀ ਨੇ ਵੀ ਜਾਣਕਾਰੀ ਦਿੱਤੀ। ਇਸ ਸਮੇਂ ਪ੍ਰਿੰਸੀਪਲ ਰਾਕੇਸ਼ ਭੂਸ਼ਰੀ ਚੇਅਰਮੈਨ, ਇੰਜ. ਅਸ਼ੀਮ ਭੂਸਰੀ, ਸੁਖਦੇਵ ਸਿੰਘ, ਸੁਰਿੰਦਰ ਕੁਮਾਰ ਕੌਂਸਲਰ ਹਾਜ਼ਰ ਸਨ।