ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਕੈਂਪ ਦੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ:
ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਾਦਲ - ਲੰਬੀ ਰੋਡ) ਵੱਲੋਂ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਯੁਵਕਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਲਈ ਕੱਢੀਆ 39481 ਪੋਸਟਾਂ SSC (GD) (BSF, CISF, CRPF, SSB, ITBP, ASSAM RIFLES (AR), SSF & NCB ETC) ਦੇ ਲਿਖਤੀ ਪੇਪਰ ਅਤੇ ਪੰਜਾਬ ਪੁਲਿਸ ਦਾ ਟੈਸਟ ਪਾਸ ਕਰ ਚੁੱਕੇ ਯੁਵਕਾਂ ਦੀ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ, ਕੈਪਟਨ ਸ੍ਰੀ ਲਖਵਿੰਦਰ ਸਿੰਘ ਵੱਲੋਂ ਸਾਂਝੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਹਨਾਂ ਪੋਸਟਾਂ ਲਈ 05 ਸਤੰਬਰ 2024 ਤੋਂ 14 ਅਕਤੂਬਰ 2024 ਤੱਕ https://ssc.gov.in ਵੈੱਬਸਾਈਟ ’ਤੇ ਆਨ-ਲਾਈਨ ਅਪਲਾਈ ਕੀਤਾ ਜਾ ਸਕਦਾ ਹੈ । ਸਿਖਲਾਈ ਲੈਣ ਦੇ ਚਾਹਵਾਨ ਯੁਵਕ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋਕਾਪੀ, ਅਧਾਰ ਕਾਰਡ ਦੀ ਫੋਟੋਕਾਪੀ, 02 ਪਾਸਪੋਰਟ ਸਾਈਜ਼ ਫੋਟੋਆਂ ਅਤੇ ਆਨਲਾਈਨ ਅਪਲਾਈ ਕੀਤੇ ਫਾਰਮ ਦੀ ਫੋਟੋਕਾਪੀ ਲੈ ਕੇ ਬਾਦਲ ਤੋਂ ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ’ਤੇ ਕੈਂਪ ਵਿਖੇ 11 ਅਕਤੂਬਰ 2024 ਤੋਂ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਕੈਂਪ ਵਿੱਚ ਯੁਵਕਾਂ ਦੀ ਲਿਖਤੀ ਟ੍ਰੇਨਿੰਗ, ਫਿਜੀਕਲ ਟ੍ਰੇਨਿੰਗ, ਖਾਣਾ ਅਤੇ ਰਿਹਾਇਸ਼ ਦਾ ਕੋਈ ਖਰਚਾ ਜਾਂ ਫੀਸ ਨਹੀਂ ਲਈ ਜਾਂਦੀ ਅਤੇ ਵਧੇਰੇ ਜਾਣਕਾਰੀ ਲਈ 94641-52013, 93167-13000, 94638-31615 ’ਤੇ ਸੰਪਰਕ ਕੀਤਾ ਜਾ ਸਕਦਾ ਹੈ।