ਅੰਮ੍ਰਿਤਸਰ ਕੇਂਦਰੀ ਜੇਲ੍ਹ ਚ ਨਸ਼ਾ ਵੇਚਣ ਦੇ ਵੱਡੇ ਰੈਕਰਡ ਦਾ ਪੁਲਿਸ ਨੇ ਕੀਤਾ ਪਰਦਾਫਾਸ਼
ਗੁਰਪ੍ਰੀਤ ਸਿੰਘ
- ਸਰਹੱਦ ਤੋਂ ਪਾਰ ਨਸ਼ਾ ਲਿਆ ਕੇ ਜੇਲ ਚ ਸਪਲਾਈ ਕਰਨ ਦੇ ਮਾਮਲੇ ਚ ਪੁਲਿਸ ਨੇ ਜੇਲ ਵਾਰਡਨ ਸਮੇਤ 3 ਵਿਅਕਤੀਆਂ ਨੂੰ ਕੀਤਾ ਕਾਬੂ
- ਪੁਲਿਸ ਨੇ ਆਰੋਪੀਆਂ ਦੇ ਕਬਜ਼ੇ ਚੋਂ ਸਾਢੇ ਚਾਰ ਕਿਲੋ ਗ੍ਰਾਮ ਹੈਰੋਇਨ ਅਤੇ 4 ਲੱਖ 32 ਹਜ਼ਾਰ ਦੀ ਡਰੱਗ ਮਨੀ ਕੀਤੀ ਬਰਾਮਦ
ਅੰਮ੍ਰਿਤਸਰ, 10 ਅਕਤੂਬਰ 2024 - ਲਗਾਤਾਰ ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ ਨਸ਼ੇ ਖਿਲਾਫ ਵਿੱਢੀ ਮੁਹਿਮ ਦੇ ਤਹਿਤ ਪੁਲਿਸ ਵੱਲੋਂ ਨਸ਼ੇ ਦੀਆਂ ਵੱਡੀਆਂ ਖੇਪਾਂ ਫੜਨ ਦੇ ਵਿੱਚ ਵੱਡੀਆਂ ਕਾਮਯਾਬੀਆਂ ਹਾਸਿਲ ਕੀਤੀਆਂ ਜਾ ਰਹੀਆਂ ਜਿਸ ਦੇ ਚਲਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਵਾਰ ਫਿਰ ਤੋਂ ਵੱਡੀ ਸਫਲਤਾ ਹਾਸਲ ਹੋਈ ਹੈ। ਜਦੋਂ ਕਿ ਪੁਲਿਸ ਨੇ ਸਰਹੱਦੋਂ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖਿਲਾਫ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ।
ਅੰਮ੍ਰਿਤਸਰ ਕਮਿਸ਼ਨਰ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਸਾਢੇਚਾਰ ਕਿਲੋ ਗ੍ਰਾਮ ਹੈਰੋਇਨ ਤੇ 4 ਲੱਖ 32 ਹਜ਼ਾਰ ਦੀ ਡਰੱਗਮਣੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਿੰਨਾਂ ਦੇ ਵਿੱਚ ਇੱਕ ਵਿਅਕਤੀ ਜੇਲ ਵਾਰਡਨ ਵੀ ਹੈ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਹਿਚਾਣ ਅਕਾਸ਼ਦੀਪ ਸਿੰਘ ਉਰਫ ਆਕਾਸ਼ ਅਤੇ ਸਤਵਿੰਦਰ ਪਾਲ ਸਿੰਘ ਉਰਫ ਸਤੀ ਅਤੇ ਗੁਰਮੇਜ ਸਿੰਘ ਵੱਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਗੁਰਮੇਜ਼ ਸਿੰਘ ਜੇਲ ਵਾਰਡਨ ਹੈ।
ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਤੈਨਾਤ ਹੈ ਅਤੇ ਗੁਰਮੇਜ ਸਿੰਘ ਜੇਲ ਦੇ ਵਿੱਚ ਬੰਦ ਕੈਦੀਆਂ ਨੂੰ ਹੀ ਹੈਰੋਇਨ ਸਪਲਾਈ ਕਰਦਾ ਸੀ। ਅਤੇ ਜੇਲ ਵਾਰਡਨ ਗੁਰਮੇਜ ਸਿੰਘ ਜੇਲ ਦੇ ਵਿੱਚ ਬੰਦ ਹੀ ਇੱਕ ਹਵਾਲਾਤੀ ਦੇ ਇਸ਼ਾਰਿਆਂ ਦੇ ਕੀ ਕੰਮ ਕਰਦਾ ਸੀ ਫਿਲਹਾਲ ਪੁਲਿਸ ਨੇ ਇਹਨਾਂ ਤਿੰਨਾਂ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਤੇ ਪੁਲਿਸ ਦਾ ਕਹਿਣਾ ਹੈ ਕਿ ਹੁਸ਼ਿਆਰਪੁਰ ਦੀ ਜੇਲ ਦੇ ਵਿੱਚ ਬੰਦ ਉਸ ਹਵਾਲਾਤੀ ਨੂੰ ਵੀ ਲਿਆ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਪੁਲਿਸ ਨੇ ਦੱਸਿਆ ਕਿ ਮੁਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਆਰੋਪੀ ਆਕਾਸ਼ਦੀਪ ਸਿੰਘ ਅਤੇ ਸਤਿੰਦਰ ਪਾਲ ਸਿੰਘ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਜੋ ਸਰਹੱਦ ਪਾਰ ਤੋਂ ਨਸ਼ਿਆਂ ਦੀ ਟੋਆ ਢੁਆਈ ਲਈ ਡਰੋਨ ਦੀ ਵੀ ਵਰਤੋਂ ਕਰਦੇ ਸਨ। ਫਿਲਹਾਲ ਇਹਨਾਂ ਖਿਲਾਫ ਕਾਰਵਾਈ ਸ਼ੁਰੂ ਕਰਕੇ ਹੋਰ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ।