← ਪਿਛੇ ਪਰਤੋ
ਸਿੱਦੀਕੀ ਕਤਲ ਕੇਸ ਵਿਚ ਬਣਾਈਆਂ 3 ਪੁਲਿਸ ਟੀਮਾਂ, ਲਾਰੈਂਸ ਬਿਸ਼ਨੋਈ ਨਾਲ ਜੁੜ ਸਕਦੇ ਹਨ ਤਾਰ
ਮੁੰਬਈ : NCP ਨੇਤਾ ਬਾਬਾ ਸਿੱਦੀਕ ਦੀ ਸ਼ਨੀਵਾਰ ਦੇਰ ਰਾਤ ਬਦਮਾਸ਼ਾਂ ਨੇ ਤਿੰਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਦਾਅਵਾ ਕੀਤਾ ਜਾ ਰਿਹਾ ਹੈ ਕਿ ਫੜੇ ਗਏ ਦੋਵੇਂ ਸ਼ੂਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਏ ਸਨ। ਬਾਬਾ ਸਿੱਦੀਕੀ ਨੂੰ ਮੁੰਬਈ ਦੇ ਬਾਂਦਰਾ ਈਸਟ ਇਲਾਕੇ 'ਚ ਤਿੰਨ ਹਮਲਾਵਰਾਂ ਨੇ 3 ਗੋਲੀਆਂ ਮਾਰ ਦਿੱਤੀਆਂ ਸਨ। ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਉਸ ਦੇ ਘਰ ਦੇ ਬਾਹਰ ਵਾਧੂ ਟੀਮ ਬਣਾਈ ਗਈ ਹੈ। ਇਸ ਦੇ ਨਾਲ ਹੀ ਕਿਸੇ ਨੂੰ ਵੀ ਘਰ ਤੋਂ ਬਾਹਰ ਨਹੀਂ ਰਹਿਣ ਦਿੱਤਾ ਜਾ ਰਿਹਾ ਹੈ। ਫਰਾਰ ਤੀਜੇ ਸ਼ੂਟਰ ਦੀ ਭਾਲ ਲਈ ਪੁਲਿਸ ਦੀਆਂ ਤਿੰਨ ਟੀਮਾਂ ਬਣਾਈਆਂ ਗਈਆਂ ਹਨ। ਤਿੰਨੋਂ ਸ਼ੂਟਰ ਕੰਟਰੈਕਟ ਕਿਲਰ ਹਨ।
Total Responses : 406