← ਪਿਛੇ ਪਰਤੋ
ਸ਼੍ਰੋਮਣੀ ਕਮੇਟੀ ਚੋਣਾਂ ਵਿਚ ਪ੍ਰਧਾਨਗੀ ਉਮੀਦਵਾਰ ਖੜ੍ਹੇ ਕਰੇਗਾ ਸੁਧਾਰ ਲਹਿਰ ਅਕਾਲੀ ਦਲ ਚੰਡੀਗੜ੍ਹ, 13 ਅਕਤੂਬਰ, 2024: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਸੁਧਾਰ ਲਹਿਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਵਿਚ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਫੈਸਲਾ ਲਿਆ ਹੈ। ਇਸ ਬਾਬਤ ਸੁਧਾਰ ਲਹਿਰ ਦੀ ਮੀਟਿੰਗ 18 ਅਕਤੂਬਰ ਨੂੰ ਜਲੰਧਰ ਵਿਚ ਸੱਦੀ ਗਈ ਹੈ ਜਿਸ ਵਿਚ ਉਮੀਦਵਾਰ ਤੈਅ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦੀ ਚੋਣ 28 ਅਕਤੂਬਰ ਨੂੰ ਹੋਣੀ ਹੈ।
Total Responses : 406