ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤਾ ਤਲਬ, ਪੜ੍ਹੋ ਵੇਰਵਾ
ਅੰਮ੍ਰਿਤਸਰ, 13 ਅਕਤੂਬਰ 2024 - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ ਬੀ.ਜੇ.ਪੀ./ ਆਰ.ਐਸ.ਐਸ. ਵਲੋਂ ਸੁਖਬੀਰ ਸਿੰਘ ਬਾਦਲ ਵਿਰੁੱਧ ਫੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਦੋਸ਼ਾਂ ਸਬੰਧੀ ਸਬੂਤ ਲੈ ਕੇ ਮਿਤੀ 15/10/24 ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ। ਜੇ ਉਹ ਪੇਸ਼ ਨਹੀਂ ਹੁੰਦੇ ਤਾਂ ਇਹ ਮੰਨਿਆ ਜਾਵੇਗਾ ਕਿ ਉਨ੍ਹਾਂ ਨੇ ਜਥੇਦਾਰ ਸਾਹਿਬਾਨ ‘ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕੀਤਾ ਹੈ।
ਪੂਰੀ ਖ਼ਬਰ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ........
ਵਿਰਸਾ ਸਿੰਘ ਵਲਟੋਹਾ ਵੱਲੋਂ ਭਾਜਪਾ ਤੇ ਆਰ ਐਸ ਐਸ ’ਤੇ ਜਥੇਦਾਰ ਸਾਹਿਬਾਨ ’ਤੇ ਦਬਾਅ ਪਾਉਣ ਦਾ ਦੋਸ਼
BJP ਤੇ RSS ਜਥੇਦਾਰ ਸਾਹਿਬਾਨ ਤੇ ਪਾ ਰਹੇ ਨੇ ਦਬਾਅ - ਵਿਰਸਾ ਸਿੰਘ ਵਲਟੋਹਾ (ਵੀਡੀਓ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ........)
https://www.facebook.com/BabushahiDotCom/videos/1083788110130947