ਪੰਚਾਇਤੀ ਚੋਣਾਂ ਕੀਤੀਆਂ ਜਾਣ ਮੁਲਤਵੀ, ਬਾਜਵਾ ਨੇ ਚੋਣ ਕਮਿਸ਼ਨ ਤੋਂ ਕੀਤੀ ਮੰਗ
ਰਵੀ ਜੱਖੂ
ਚੰਡੀਗੜ੍ਹ, 14 ਅਕਤੂਬਰ 2024- ਅੱਜ ਕਾਂਗਰਸ ਦੇ ਵਫ਼ਦ ਵੱਲੋਂ ਚੋਣ ਕਮਿਸ਼ਨ ਦੇ ਨਾਲ ਮੁਲਾਕਾਤ ਕਰਕੇ, ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਦੋਸ਼ ਲਾਇਆ ਕਿ, ਪੰਚਾਇਤੀ ਚੋਣਾਂ 'ਚ ਵੱਡੇ ਪੱਧਰ 'ਤੇ ਧਾਂਦਲੀ ਹੋਈ ਹੈ, ਜਿਸ ਦੇ ਕਈ ਮਾਮਲੇ ਹਾਈਕੋਰਟ ਤੱਕ ਪਹੁੰਚ ਚੁੱਕੇ ਹਨ ਅਤੇ ਜਿਸ ਤਰ੍ਹਾਂ ਨਾਲ ਚੋਣਾਂ ਨੂੰ ਵੱਡੇ ਪੱਧਰ 'ਤੇ ਰੱਦ ਕੀਤਾ ਗਿਆ ਹੈ, ਅਸੀਂ ਚੋਣਾਂ ਨੂੰ 3 ਹਫਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਇਸ ਲਿੰਕ ਤੇ ਕਲਿੱਕ ਕਰਕੇ ਪੜ੍ਹੋ ਪੂਰਾ ਵੇਰਵਾ- https://drive.google.com/file/d/1gBXV3e4t8dz6pSSDtzOMyyA49-Jpxi9F/view?usp=sharing