ਗੁਰਦਾਸਪੁਰ ਦੀਆਂ 1279 ਵਿੱਚੋਂ 397 ਪੰਚਾਇਤਾਂ 'ਚ ਨਹੀਂ ਹੋਣਗੀਆਂ ਚੋਣਾਂ
ਰੋਹਿਤ ਗੁਪਤਾ
ਗੁਰਦਾਸਪੁਰ, 14 ਅਕਤੂਬਰ, 2024: ਕੱਲ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਸੂਬੇ ਵਿੱਚ ਪੰਚਾਇਤੀ ਚੋਣਾਂ ਹੋਣ ਜਾ ਰਹੇ ਹਾਂ ਹਨ, ਜਿਸ ਦੇ ਲਈ ਪੋਲਿੰਗ ਪਾਰਟੀਆਂ ਵੱਖ-ਵੱਖ ਪੋਲਿੰਗ ਬੂਥਾਂ ਤੇ ਰਵਾਨਾ ਕਰ ਦਿੱਤੀਆਂ ਗਈਆਂ ਹਨ। ਗੁਰਦਾਸਪੁਰ ਵਿਧਾਨ ਸਭਾ ਹਲਕਾ ਦੀ ਗੱਲ ਕਰੀਏ ਤਾਂ ਗੁਰਦਾਸਪੁਰ ਦੀਆਂ 1279 ਪੰਚਾਇਤਾਂ ਵਿੱਚੋਂ ਸਿਰਫ 882 ਪੰਚਾਇਤਾਂ ਵਿੱਚ ਵੋਟਾਂ ਪੈਣਗੀਆਂ, ਕਿਉਂਕਿ 397 ਪੰਚਾਇਤਾਂ ਵਿੱਚ ਸਰਬ ਸੰਮਤੀ ਬਣ ਚੁੱਕੀ ਹੈ ਜਾਂ ਫਿਰ ਮੁਕਾਬਲੇ ਵਿੱਚ ਕੋਈ ਯੋਗ ਉਮੀਦਵਾਰ ਹੀ ਨਹੀਂ ਆਇਆ।
ਡਿਪਟੀ ਡਾਕਟਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 882 ਪੰਚਾਇਤਾਂ ਵਿੱਚ ਹੋਣ ਵਾਲੀਆਂ ਚੋਣਾਂ ਦੇ ਲਈ ਕੁੱਲ 1 ਹਜਾਰ 90 ਪੋਲਿੰਗ ਬੂਥ ਬਣਾਏ ਗਏ ਹਨ। ਜਿਨਾਂ ਵਿੱਚੋਂ 437 ਸੰਵੇਦਨਸ਼ੀਲ 77 ਅਤਿ ਸੰਵੇਦਨਸ਼ੀਲ ਅਤੇ ਬਾਕੀ ਦੇ 482 ਨੋਰਮਲ ਪੋਲਿੰਗ ਬੂਥ ਹਨ। ਉਹਨਾਂ ਦੱਸਿਆ ਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਬੂਥਾਂ ਤੇ ਲੋੜ ਮੁਤਾਬਕ ਸੁਰੱਖਿਆ ਵਿਵਸਥਾ ਮੁਹਈਆ ਕਰਵਾਈ ਗਈ ਹੈ ਅਤੇ ਵੀਡੀਓਗ੍ਰਾਫੀ ਕਰਾਉਣ ਦੇ ਵੀ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਜੇਕਰ ਕੋਈ ਉਮੀਦਵਾਰ ਪ੍ਰਾਈਵੇਟ ਤੌਰ ਤੇ ਵੀ ਵੀਡੀਓਗ੍ਰਾਫੀ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਪੋਲਿੰਗ ਬੂਥ ਤੋਂ 100 ਮੀਟਰ ਦੇ ਘੇਰੇ ਤੋਂ ਬਾਹਰ ਵੀਡੀਓਗ੍ਰਾਫੀ ਕਰਵਾ ਸਕਦਾ ਹੈ।