ਹੁਸ਼ਿਆਰਪੁਰ: 16 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਵਿਦਿਅਕ ਸੰਸਥਾਵਾਂ ਵਿੱਚ ਅੱਧੇ ਦਿਨ ਦੀ ਛੁੱਟੀ
ਹੁਸ਼ਿਆਰਪੁਰ, 14 ਅਕਤੂਬਰ: ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਭਾਰਤੀਅ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ਵਿੱਚ 16 ਅਕਤੂਬਰ 2024 ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਸਿਖਿਅਕ ਸੰਸਥਾਵਾਂ (ਸਰਕਾਰੀ, ਏਡਡ ਅਤੇ ਪ੍ਰਾਈਵੇਟ) ਵਿੱਚ 16 ਅਕਤੂਬਰ 2024 (ਬੁੱਧਵਾਰ) ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ।