← ਪਿਛੇ ਪਰਤੋ
ਭਾਰਤ ਸਰਕਾਰ ਦੇ ਏਜੰਟ ਅਪਰਾਧਿਕ ਸਰਗਰਮੀਆਂ ’ਚ ਸ਼ਾਮਲ: ਆਰ ਸੀ ਐਮ ਪੀ ਓਟਵਾ, 15 ਅਕਤੂਬਰ, 2024: ਰੋਇਲ ਕੈਨੇਡੀਅਨ ਮਾਉਂਟਡ ਪੁਲਿਸ ਕਮਿਸ਼ਨਰ ਮਾਈਕ ਡਿਊਹੇਮੇ ਨੇ ਦਾਅਵਾ ਕੀਤਾ ਹੈ ਕਿ ਭਾਰਤ ਸਰਕਾਰ ਦੇ ਏਜੰਟਾਂ ਵੱਲੋਂ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਹੋਣ ਬਾਰੇ ਉਹਨਾਂ ਕੋਲ ਪੁਖ਼ਤਾ ਸਬੂਤ ਹਨ। ਇਕ ਪ੍ਰੈਸ ਕਾਨਫਰੰਸ ਵਿਚ ਉਹਨਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਖਾਸ ਤੌਰ ’ਤੇ ਹਾਲ ਹੀ ਵਿਚ ਕੈਨੇਡਾ ਵਿਚ ਕਾਨੂੰਨ ਲਾਗੁ ਕਰਨ ਵਾਲੀਆਂ ਏਜੰਸੀਆਂ ਨੇ ਖੁਦਕੁਸ਼ੀ ਲਈ ਮਜਬੂਰ ਕਰਨ, ਫਿਰੌਤੀਆਂ ਲੈਣ ਤੇ ਹੋਰ ਅਪਰਾਧਿਕ ਗਤੀਵਿਧੀਆਂ ਦੇ ਕੇਸਾਂ ਦੀ ਸਫਲਤਾ ਨਾਲ ਜਾਂਚ ਕੀਤੀ ਹੈ। ਇਸ ਤੋਂ ਇਲਾਵਾ ਸਾਡੇ ਕੋਲ ਦਰਜਨਾਂ ਪੁਖ਼ਤਾ ਸਬੂਤ ਹਨ ਜਿਹਨਾਂ ਵਿਚ ਲੋਕਾਂ ਖਾਸ ਤੌਰ ’ਤੇ ਦੱਖਣੀ ਏਸ਼ੀਆਈ ਮੂਲਕ ਦੇ ਲੋਕਾਂ ਖਾਸ ਤੌਰ ’ਤੇ ਖਾਲਿਸਤਾਨੀ ਪੱਖੀ ਲੋਕਾਂ ਦੀ ਜਾਨ ਨੂੰ ਖ਼ਤਰਾ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 406