← ਪਿਛੇ ਪਰਤੋ
ਡੇਰਾ ਪ੍ਰੇਮੀ ਦੀ ਲਾਸ਼ ਰੱਖ ਕੇ ਰੋਸ ਧਰਨਾ ਤੀਜੇ ਦਿਨ ਵੀ ਜਾਰੀ ਸਲਾਬਤਪੁਰਾ (ਬਠਿੰਡਾ), 23 ਨਵੰਬਰ, 2020 : ਭਗਤਾ ਭਾਈ ਕਾ ਵਿਖੇ ਕਤਲੇ ਕੀਤੇ ਗਏ ਡੇਰਾ ਪ੍ਰੇਮੀ ਦੀ ਲਾਸ਼ ਰੱਖ ਕੇ ਸੈਂਕੜੇ ਡੇਰਾ ਪ੍ਰੇਮੀਆਂ ਵੱਲੋਂ ਰੋਸ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਹੈ। ਮੁਜ਼ਾਹਰਾਕਾਰੀਆਂ ਨੇ ਕਾਤਲਾਂ ਨੂੰ ਗ੍ਰਿਫਤਾਰ ਕੀਤੇ ਜਾਣ ਤੱਕ ਅੰਤਿਮ ਸਸਕਾਰ ਕਰਨ ਤੋਂ ਨਾਂਹ ਕਰ ਦਿੱਤੀ ਹੈ। ਸੈਂਕੜੇ ਦੀ ਗਿਣਤੀ ਵਿਚ ਡੇਰਾ ਪ੍ਰੇਮੀ ਇਸ ਰੋਸ ਮੁਜ਼ਾਹਰੇ ਵਿਚ ਸ਼ਾਮਲ ਹਨ ਜਿਸ ਵਿਚ ਸਰਕਾਰ ਵਿਰੋਧੀ ਨਾਅਰੇਬਾਜ਼ੀ ਵੀ ਕੀਤੀ ਜਾ ਰਹੀਹੈ। ਯਾਦ ਰਹੇ ਕਿ ਤਿੰਨ ਦਿਨ ਪਹਿਲਾਂ ਭਗਤ ਭਾਈ ਕਾ ਵਿਖੇ ਆਪਣੀ ਦੁਕਾਨ ਵਿਚ ਬੈਠੇ ਡੇਰਾ ਪ੍ਰੇਮੀ ਦੀ ਦੋ ਮੋਟਰ ਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰਕੇ ਹੱਤਿਆ ਕਰ ਦਿੱਤੀ ਸੀ। ਇਸ ਮਗਰੋਂ ਸੁੱਖਾ ਗਿੱਲ ਲੰਮੇ ਗਰੁੱਪ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ ਤੇ ਦਾਅਵਾ ਕੀਤਾ ਸੀ ਕਿ ਉਹਨਾਂ ਨੇ ਬਰਗਾੜੀ ਬੇਅਦਬੀ ਮਾਮਲੇ ਦਾ ਬਦਲਾ ਲੈ ਲਿਆ ਹੈ। ਰੋਸ ਮੁਜ਼ਾਹਰਿਆਂ ਬਾਰੇ ਕੱਲ੍ਹ ਇਸ ਗਰੁੱਪ ਨੇ ਇਕ ਹੋਰ ਫੇਸਬੁੱਕ ਪੋਸਟ ਪਾ ਕੇ ਮੁਜ਼ਾਹਰਾਕਾਰੀਆਂ ਨੂੰ ਧਮਕਾਇਆ ਸੀ।
Total Responses : 933