ਅਸ਼ੋਕ ਵਰਮਾ
ਮਾਨਸਾ, 23 ਨਵੰਬਰ 2020 : ਅੱਜ ਸੰਜੀਵ ਕੁਮਾਰ ਨੇ ਮਾਨਸਾ ਦੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਦੂਜੇ ਅਫਸਰ ਸੰਜੀਵ ਕੁਮਾਰ ਨੇ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਵਜੋਂ ਅਪਣੇ ਅਹੁਦੇ ਸੰਭਾਲ ਲਏ ਹਨ। ਦੋਹਾਂ ਮਹਿਕਮਿਆਂ ਨੂੰ ਇੱਕੋ ਨਾਂਅ ਦੇ ਅਫਸਰ ਮਿਲੇ ਹਨ। ਉਨਾਂ ਨੇ ਅਧਿਆਪਕਾਂ ਨੂੰ ਭਰੋਸਾ ਦਿੱਤਾ ਕਿ ਉਹ ਵਿਦਿਆਰਥੀਆਂ ਦੇ ਭਵਿੱਖ ਲਈ ਸਿੱਖਿਆ ਨੂੰ ਹੋਰ ਉੱਚਾ ਚੁੱਕਣ ਵਾਸਤੇ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ ।
ਪਿਛਲੇ ਕੁੱਝ ਸਮੇਂ ਤੋਂ ਦੋਵੇਂ ਸਿੱਖਿਆ ਅਧਿਕਾਰੀਆਂ ਦੇ ਅਹੁਦੇ ਖਾਲੀ ਪਏ ਸਨ ਜਿਹਨਾਂ ਦਾ ਵਾਧੂ ਚਾਰਜ ਪਟਿਆਲਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਕੋਲ ਸੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਡਾ ਮੰਜੂ ਬਾਂਸਲ ,ਡਿਪਟੀ ਡੀਈਓ ਸੈਕੰਡਰੀ ਜਗਰੂਪ ਭਾਰਤੀ,ਡਿਪਟੀ ਡੀਈਓ ਐਲੀਮੈਂਟਰੀ ਗੁਰਲਾਭ ਸਿੰਘ,ਡਾਇਟ ਪਿ੍ਰੰਸੀਪਲ ਡਾ ਬੂਟਾ ਸਿੰਘ ਅਤੇ ਜ਼ਿਲ੍ਹਾ ਗਾਈਡੈਂਸ ਤੇ ਕਾਉਂਸਲਰ ਨਰਿੰਦਰ ਸਿੰਘ ਮੋਹਲ ਹਾਜ਼ਰ ਸਨ।