← ਪਿਛੇ ਪਰਤੋ
ਜਗਦੀਸ਼ ਥਿੰਦ
ਫਾਜ਼ਿਲਕਾ, 23 ਨਵੰਬਰ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕੋਰੋਨਾ ਵਾਇਰਸ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਅੰਦਰ ਹੁਣ ਤੱਕ 3249 ਕਰੋਨਾ ਮਰੀਜ ਠੀਕ ਹੋ ਕੇ ਘਰ ਪਰਤੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜ਼ਿਲੇ੍ਹ ਅੰਦਰ ਠੀਕ ਹੋਣ ਵਾਲਿਆਂ ਦੀ ਦਰ 92.37 ਫੀਸਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਦਾ ਖਤਰਾ ਅਜੇ ਬਣਿਆ ਹੋਇਆ ਹੈ ਸੋ, ਹਰੇਕ ਵਾਸੀ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਜ਼ਰੂਰ ਕਰਨ, ਸਮਾਜਿਕ ਦੂਰੀ ਬਣਾਏ ਰੱਖਣ ਅਤੇ ਵਾਰ-ਵਾਰ ਹੱਥਾਂ ਨੂੰ ਧੋਣਾ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲੇ੍ਹ ਅੰਦਰ 16 ਜਣਿਆਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਅੱਜ 12 ਨਵੇ ਪਾਜੀਟਿਵ ਕੇਸ ਆਏ ਹਨ ਜਿਸ ਨਾਲ ਜ਼ਿਲੇ੍ਹ ਅੰਦਰ ਹੁਣ ਤੱਕ 3517 ਜਣੇ ਪਾਜੀਟਿਵ ਪਾਏ ਗਏ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਅੰਦਰ ਐਕਟਿਵ ਕੇਸਾਂ ਦੀ ਗਿਣਤੀ 207 ਹੈ। ਇਸ ਤੋਂ ਇਲਾਵਾ ਜ਼ਿਲੇ੍ਹ ਅੰਦਰ ਮੌਤਾਂ ਦੀ ਗਿਣਤੀ 61 ਹੋ ਗਈ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ।
Total Responses : 863