ਅਸ਼ੋਕ ਵਰਮਾ
ਬਠਿੰਡਾ, 24 ਨਵੰਬਰ 2020 - ਵਿਦਿਆਰਥੀਆਂ ਦਾ ਗਿਆਨ ਵਧਾਉਣ ਅਤੇ ਕੈਰੀਅਰ ਬਾਰੇ ਸਲਾਹ ਦੇਣ ਦੇ ਮੰਤਵ ਨਾਲ ਬਾਬਾ ਫ਼ਰੀਦ ਕਾਲਜ ਦੇ ਮੈਨੇਜਮੈਂਟ ਵਿਭਾਗ ਨੇ ਮਾਈਕਰੋਸਾਫ਼ਟ ਟੀਮਜ਼ ਦੇ ਰਾਹੀਂ ‘ਡਿਜੀਟਲ ਮਾਰਕੀਟਿੰਗ ਵਿੱਚ ਕੈਰੀਅਰ ਦੇ ਮੌਕਿਆਂ’ ਬਾਰੇ ਇੱਕ ਆਨਲਾਈਨ ਸੈਮੀਨਾਰ ਕਰਵਾਇਆ। ਇਸ ਸੈਮੀਨਾਰ ਵਿੱਚ ਸੋਸ਼ਲ ਮੀਡੀਆ ਨਾਲ ਸੰਬੰਧਿਤ ਹਾਈ 1 ਡਿਜੀਟਲ, ਬਠਿੰਡਾ ਦੇ ਮਾਲਕ ਅਰਜੁਨ ਸ਼ਰਮਾ ਨੇ ਮਾਹਿਰ ਵਜੋਂ ਆਨਲਾਈਨ ਸ਼ਿਰਕਤ ਕੀਤੀ।
ਇਸ ਸੈਸ਼ਨ ਵਿੱਚ ਬੀ.ਬੀ.ਏ. ਦੇ ਸਾਰੇ ਸਮੈਸਟਰਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮਹਿਮਾਨ ਮਾਹਿਰ ਨੇ ਡਿਜੀਟਲ ਮਾਰਕੀਟਿੰਗ ਦੀਆਂ ਮੁੱਢਲੀਆਂ ਗੱਲਾਂ ਅਤੇ ਭਾਰਤ ਵਿੱਚ ਇੰਟਰਨੈੱਟ ਮਾਰਕੀਟ ਦੇ ਵਾਧੇ ਅਤੇ ਅੰਤਰਰਾਸ਼ਟਰੀ ਮਾਰਕੀਟ ਦੇ ਰੁਝਾਨ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਆਪਣੇ ਤਜਰਬੇ ਸਾਂਝੇ ਕਰਦਿਆਂ ਉਹਨਾਂ ਨੇ ਵਿਦਿਆਰਥੀਆਂ ਨੂੰ ਡਿਜੀਟਲ ਖੇਤਰ ਵਿੱਚ ਕੈਰੀਅਰ ਦੀਆਂ ਸੰਭਾਵਨਾਵਾਂ ਬਾਰੇ ਦੱਸਿਆ। ਉਨਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਸਰਚ ਇੰਜਨ ਮਾਰਕੀਟਿੰਗ, ਸੋਸ਼ਲ ਮੀਡੀਆ ਮਾਰਕੀਟਿੰਗ, ਐਫੀਲੀਏਟ ਮਾਰਕੀਟਿੰਗ ਆਦਿ ਵਿੱਚ ਵੱਖ-ਵੱਖ ਨੌਕਰੀ ਦੇ ਮੌਕਿਆਂ ਬਾਰੇ ਦੱਸਿਆ।
ਇਸ ਤੋਂ ਇਲਾਵਾ ਸਰਚ ਇੰਜਨ ਆਪਟੀਮਾਈਜੇਸ਼ਨ ਦੀ ਧਾਰਨਾ ਦੀ ਵਿਆਖਿਆ ਵੀ ਕੀਤੀ। ਇਸ ਮੌਕੇ ਉਹਨਾਂ ਵਿਦਿਆਰਥੀਆਂ ਵੱਲੋਂ ਪਿੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ।ਅੰਤ ਵਿੱਚ ਮੈਨੇਜਮੈਂਟ ਵਿਭਾਗ ਦੀ ਮੁਖੀ ਅਤੇ ਫੈਕਲਟੀ ਮੈਂਬਰਾਂ ਵੱਲੋਂ ਮਾਹਿਰ ਦਾ ਧੰਨਵਾਦ ਕੀਤਾ ਗਿਆ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।