ਚੰਡੀਗੜ੍ਹ, 24 ਨਵੰਬਰ, 2020: ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਬਲਾਤਕਾਰ ਦੀ ਸ਼ਿਕਾਇਤ ਦਰਜ ਕਰਵਾਉਣ ਵਾਲੀ ਔਰਤ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ ਖੜਕਾਇਆ। ਔਰਤ ਨੇ ਕਿਹਾ ਪੰਜਾਬ ਪੁਲਿਸ ਉਸ ਦੀ ਸ਼ਿਕਾਇਤ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ ਹੈ।
ਐਡਵੋਕੇਟ ਹਰਪ੍ਰੀਤ ਸਿੰਘ ਬਰਾੜ ਰਾਹੀਂ ਦਾਇਰ ਪਟੀਸ਼ਨ ਵੀਰਵਾਰ ਨੂੰ ਆਉਣ ਦੀ ਸੰਭਾਵਨਾ ਹੈ। ਔਰਤ ਨੇ ਕਿਹਾ ਕਿ ਪੁਲਿਸ ਨੇ ਅਜੇ ਤੱਕ ਐਫਆਈਆਰ ਵੀ ਦਰਜ ਨਹੀਂ ਕੀਤੀ ਹੈ। ਇਸ ਦੇ ਨਾਲ ਔਰਤ ਨੇ ਕਿਹਾ ਕਿ ਕੁੱਝ ਵਿਅਕਤੀ ਉਸਦੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਵੀ ਦੇ ਰਹੇ ਹਨ।