ਹਰਦਮ ਮਾਨ
ਸਰੀ, 3 ਦਸੰਬਰ 2020 - ਭਾਰਤੀ ਕਿਸਾਨਾਂ ਦੇ ਹੱਕ ਵਿਚ ਅੱਜ ਪੰਜਾਬੀ ਭਾਈਚਾਰੇ ਵੱਲੋਂ ਕਾਰ ਰੈਲੀ ਕੱਢੀ ਗਈ ਜਿਸ ਵਿਚ ਵਿਸ਼ੇਸ਼ ਕਰ ਕੇ ਨੌਜਵਾਨਾਂ ਨੇ 1000 ਕਾਰਾਂ ਰਾਹੀਂ ਸ਼ਮੂਲੀਅਤ ਕੀਤੀ। ਇਹ ਕਾਰ ਰੈਲੀ ਸਰੀ ਦੇ ਸਿਨੇ-ਪਲੈਕਸ ਸਟ੍ਰਾਬੇਰੀ ਹਿੱਲ ਪਾਰਕਿੰਗ ਤੋਂ ਸ਼ੁਰੂ ਹੋਈ ਅਤੇ ਵੈਨਕੂਵਰ ਵਿਖੇ ਇੰਡੀਅਨ ਕੌਂਸਲੇਟ ਆਫਿਸ ਦੇ ਸਾਹਮਣੇ ਸਮਾਪਤ ਹੋਈ। ਰੈਲੀ ਵਿਚ ਪੁੱਜੇ ਪੰਜਾਬੀ ਨੌਜਵਾਨ ਵੱਲੋਂ ਇੰਡੀਅਨ ਕੌਂਸਲੇਟ ਆਫਿਸ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਭਾਰਤ ਵਿੱਚ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਪੰਜਾਬੀ ਕਿਸਾਨਾਂ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਪੰਜਾਬ ਅਤੇ ਭਾਰਤ ਦੇ ਹੋਰ ਰਾਜਾਂ ਦੇ ਸੰਘਰਸ਼ਸ਼ੀਲ ਕਿਸਾਨਾਂ ਨਾਲ ਆਪਣੀ ਹਮਾਇਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਤੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਵਿਰੁੱਧ ਵਰਤੀ ਗਈ ਗ਼ੈਰ-ਕਾਨੂੰਨੀ ਤਾਕਤ ਦੀ ਨਿਖੇਧੀ ਕੀਤੀ।
ਸੰਪਰਕ: ਹਰਦਮ ਮਾਨ +1 604 308 6663
ਈਮੇਲ : maanbabushahi@gmail.com