- ਦਸਮੇਸ਼ ਦਰਬਾਰ ਬਰੈਂਪਟਨ ਵਿਖੇ ਬੇਅਦਬੀ ਦੀ ਖ਼ਬਰ, ਪੁਲਿਸ ਦੋਸ਼ੀਆਂ ਦੀ ਭਾਲ ਵਿੱਚ
ਬਰੈਂਪਟਨ, 5 ਦਸੰਬਰ 2020 - ਬਰੈਂਪਟਨ ਦੇ ਗੁਰੂਦੁਆਰਾ ਦਸਮੇਸ਼ ਦਰਬਾਰ ਵਿਖੇ ਸਿੱਖ ਧਰਮ ਨਾਲ ਸਬੰਧਤ ਧਾਰਮਿਕ ਗ੍ਰੰਥਾ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪੀਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ ਨੇ ਪੀਲ ਰੀਜਨਲ ਪੁਲਿਸ ਨੂੰ ਸਖਤ ਕਾਰਵਾਈ ਅਤੇ ਜਾਂਚ ਲਈ ਬੇਨਤੀ ਕੀਤੀ ਹੈ। ਉਮੀਦ ਹੈ ਕਿ ਜ਼ਿੰਮੇਵਾਰ ਵਿਅਕਤੀਆਂ ਨੂੰ ਫੜਿਆ ਜਾਵੇਗਾ ਅਤੇ ਜਵਾਬਦੇਹ ਠਹਿਰਾਇਆ ਜਾਵੇਗਾ।