ਇੰਡੋ ਕਨੇਡੀਅਨ ਸੀਨੀਅਰ ਸੈਂਟਰ ਦਾ ਮਾਸਿਕ ਕਵੀ ਦਰਬਾਰ
ਹਰਦਮ ਮਾਨ
ਸਰੀ, 30 ਮਾਰਚ 2023-ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਾਸਿਕ ਕਵੀ ਦਰਬਾਰ ਬੀਤੇ ਐਤਵਾਰ ਨੂੰ ਸੈਂਟਰ ਦੇ ਉਪਰਲੇ ਹਾਲ ਵਿਚ ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੋਇਆ। ਇਸ ਕਵੀ ਦਰਬਾਰ ਵਿਚ ਗੁਰਬਚਨ ਸਿੰਘ ਬਰਾੜ, ਦਰਸ਼ਨ ਸਿੰਘ ਅਟਵਾਲ, ਗੁਰਮੀਤ ਸਿੰਘ ਕਾਲਕਟ, ਗੁਰਮੀਤ ਸਿੰਘ ਸੇਖੋਂ, ਮਨਜੀਤ ਸਿੰਘ ਮੱਲ੍ਹਾ, ਰਵਿੰਦਰ ਕੌਰ ਬੈਂਸ, ਸੁਰਜੀਤ ਸਿੰਘ ਗਿੱਲ, ਮਲੂਕ ਚੰਦ ਕਲੇਰ, ਦਵਿੰਦਰ ਕੌਰ ਜੌਹਲ, ਪ੍ਰਿੰਸੀਪਲ ਸਤਨਾਮ ਸਿੰਘ ਅਤੇ ਰਣਜੀਤ ਸਿੰਘ ਨਿੱਝਰ ਨੇ ਖੂਬ ਰੰਗ ਬੰਨੇ। ਅੰਤ ਵਿਚ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਇਕ ਕਵਿਤਾ ਰਾਹੀਂ ਸਾਰਿਆਂ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਗੁਰਬਚਨ ਸਿੰਘ ਬਰਾੜ ਨੇ ਬਾਖੂਬੀ ਨਿਭਾਈ।
ਹਰਦਮ ਮਾਨ
ਸਪੈਸ਼ਲ ਰਿਪੋਰਟਰ, ਬੀ.ਸੀ., ਕੈਨੇਡਾ
ਫੋਨ: +1 604 308 6663
ਈਮੇਲ : maanbabushahi@gmail.com