ਖ਼ਾਲਿਸਤਾਨੀ ਗੁਰਪਤਵੰਤ ਪੰਨੂ ਦੀਆਂ ਕਿਹੜੀਆਂ-ਕਿਹੜੀਆਂ ਜਾਇਦਾਦਾਂ ਜ਼ਬਤ ਕੀਤੀਆਂ NIA ਨੇ, ਪੜ੍ਹੋ ਵੇਰਵਾ
ਨਵੀਂ ਦਿੱਲੀ, 23 ਸਤੰਬਰ 2023- : NIA ਨੇ ਖਾਲਿਸਤਾਨੀ ਅਤੇ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਖਿਲਾਫ ਸਖਤ ਕਾਰਵਾਈ ਕੀਤੀ ਹੈ। NIA ਨੇ ਸ਼ਨੀਵਾਰ ਨੂੰ ਪਾਬੰਦੀਸ਼ੁਦਾ ਸੰਗਠਨ 'ਸਿੱਖ ਫਾਰ ਜਸਟਿਸ' ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਚੰਡੀਗੜ੍ਹ ਅਤੇ ਅੰਮ੍ਰਿਤਸਰ ਸਥਿਤ ਅਚੱਲ ਜਾਇਦਾਦ ਕੁਰਕ ਕਰ ਲਈ ਹੈ।
ਇਸ ਬਾਰੇ ਐਨਆਈਏ ਦੇ ਵਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਐਨਆਈਏ ਨੇ ਜਾਰੀ ਪ੍ਰੈਸ ਬਿਆਨ ਵਿਚ ਦੱਸਿਆ ਕਿ, ‘ਜਾਇਦਾਦ ਜ਼ਬਤ ਨੋਟਿਸ’ ਖਾਲਿਸਤਾਨ ਸਮਰਥਕ ਪੰਨੂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦੇ ਬਾਹਰ ਅਤੇ ਅੰਮ੍ਰਿਤਸਰ ਵਿੱਚ ਵਾਹੀਯੋਗ ਜ਼ਮੀਨ ਦੇ ਨੇੜੇ ਲਗਾਇਆ ਗਿਆ ਹੈ। ਇਹ ਕਾਰਵਾਈ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਤਹਿਤ ਕੀਤੀ ਗਈ ਹੈ।
ਹੇਠਾਂ ਪੜ੍ਹੋ ਐਨਆਈਏ ਵਲੋਂ ਜਾਰੀ ਪ੍ਰੈਸ ਰਿਲੀਜ਼