ਕੈਨੇਡਾ 'ਚ ਤਰਨਤਾਰਨ ਦੇ ਨੌਜਵਾਨ ਨੂੰ ਨੀਗਰੋ ਨੇ ਮਾਰੀਆਂ ਗੋਲੀਆਂ
ਬਲਜੀਤ ਸਿੰਘ
ਤਰਨਤਾਰਨ, 11 ਨਵੰਬਰ 2024-ਤਰਨਤਾਰਨ ਦੇ ਕਸਬਾ ਪੱਟੀ ਦੇ ਪਿੰਡ ਭਾਗਪੁਰ ਦਾ ਨੌਜਵਾਨ ਪਰਮਬੀਰ ਸਿੰਘ ਜੋ ਪਿਛਲੇ 6 ਸਾਲਾਂ ਤੋਂ ਕੈਨੇਡਾ ਵਿੱਚ ਹੈ। ਜਾਣਕਾਰੀ ਮਿਲੀ ਹੈ ਕਿ, ਉਨ੍ਹਾਂ ਪਰਮਬੀਰ ਸਿੰਘ ਦੇ ਪਰਿਵਾਰ ਨੂੰ ਕੈਨੇਡਾ ਤੋਂ ਫ਼ੋਨ ਰਾਹੀਂ ਸੂਚਨਾ ਮਿਲੀ ਹੈ ਕਿ, ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਪਰਮਬੀਰ ਸਿੰਘ ਨੂੰ ਇੱਕ ਨੀਗਰੋ ਵੱਲੋਂ ਨਿਸ਼ਾਨਾ ਬਣਾਇਆ ਗਿਆ ਸੀ, ਜਿਸ ਨੇ ਪਰਮਬੀਰ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ ਅਤੇ ਉਸ ’ਤੇ ਕਰੀਬ ਅੱਠ ਗੋਲੀਆਂ ਚਲਾਈਆਂ ਸਨ, ਜਿਸ ਤੋਂ ਬਾਅਦ ਨੌਜਵਾਨ ਦੀ ਹਾਲਤ ਨਾਜ਼ੁਕ ਹੈ, ਜੋ ਕਿ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭਾਗੂਪੁਰ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ।
ਇਸ ਮਾਮਲੇ ਸਬੰਧੀ ਜਦੋਂ ਮੀਡੀਆ ਕਰਮੀ ਤਰਨਤਾਰਨ ਦੇ ਪਿੰਡ ਪੱਤੀ ਭਾਗਪੁਰ ਵਿਖੇ ਪੀੜਤ ਪਰਿਵਾਰ ਦੇ ਮੈਂਬਰਾਂ ਨੂੰ ਮਿਲਣ ਲਈ ਪਹੁੰਚੇ ਤਾਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਪਰਮਬੀਰ ਨਾਲ ਗੱਲ ਹੋਈ ਹੈ ਅਤੇ ਉਸ ਦੀ ਵੀਡੀਓ ਵੀ ਆ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਲੜਕਾ ਜ਼ਖਮੀ ਹੈ ਅਤੇ ਉਹ ਗੱਲ ਕਰ ਰਿਹਾ ਸੀ ਕਿ ਅਸੀਂ ਨਿਆਂ ਚਾਹੁੰਦੇ ਹਾਂ ਅਤੇ ਸਰਕਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣੀ ਚਾਹੀਦੀ ਹੈ।